s
1. ਅਜੋਕੇ ਸਮੇਂ ਨੂੰ ਕਿਵੇਂ ਕਾਮਯਾਬ ਕੀਤਾ ਜਾ ਸਕਦਾ ਹੈ?
Answers
ਸੁੱਚਾ ਸਿੰਘ ਗਿੱਲ
ਸੁੱਚਾ ਸਿੰਘ ਗਿੱਲਜਿਸ ਸੂਝ ਬੂਝ ਨਾਲ ਕਿਸਾਨ ਲੀਡਰਸ਼ਿਪ ਨੇ ਪਿਛਲੇ ਕੁਝ ਮਹੀਨਿਆਂ ਤੋਂ ਅੰਦੋਲਨ ਚਲਾਇਆ ਹੈ, ਉਸ ਤੋਂ ਇਹ ਆਸ ਬੱਝ ਗਈ ਹੈ ਕਿ ਇਹ ਲੀਡਰਸ਼ਿਪ ਪੰਜਾਬ ਦੇ ਚਾਰ ਦਹਾਕਿਆਂ ਤੋਂ ਚਲੇ ਆ ਰਹੇ ਖੇਤੀ ਸੰਕਟ ਅਤੇ ਨਾਲ ਵਾਤਾਵਰਨ ਵਿਚ ਆਏ ਵਿਗਾੜ ਨੂੰ ਵੀ ਹੱਲ ਕਰਨ ਦੇ ਸਮਰੱਥ ਹੈ। ਇਹ ਆਸ ਬੱਝਣੀ ਸੁਭਾਵਿਕ ਵੀ ਹੈ। ਇਹ ਇਸ ਕਰ ਕੇ ਹੈ ਕਿ ਪਹਿਲੀ ਵਾਰ ਇਹ ਸੰਭਵ ਹੋਇਆ ਹੈ ਕਿ ਸਾਰੀਆਂ ਜਬੇਬੰਦੀਆਂ ਵਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਆਪਸੀ ਸਹਿਮਤੀ ਬਣੀ ਅਤੇ ਇਨ੍ਹਾਂ ਮੁਦਿਆਂ ਉਪਰ ਸਫਲ ਅੰਦੋਲਨ ਚਲਾਇਆ ਹੈ। ਇਹ ਜਥੇਬੰਦੀਆਂ ਕੇਂਦਰ ਸਰਕਾਰ ਨਾਲ ਕਿਸਾਨੀ ਮੁੱਦਿਆਂ ਤੇ ਦੋ ਵਾਰ ਗੱਲਬਾਤ ਬੜੀ ਸਿਆਣਪ ਨਾਲ ਕਰ ਸਕੀਆਂ ਹਨ। ਇਸ ਤੋਂ ਇਲਾਵਾ ਪਹਿਲੀ ਵਾਰ ਇਹ ਅੰਦੋਲਨ ਪੰਜਾਬ ਦੀਆਂ ਮੁੱਖ ਸਿਆਸੀ ਪਾਰਟੀਆਂ (ਬੀਜੇਪੀ ਨੂੰ ਛਡ ਕੇ) ਦੀ ਹਮਾਇਤ ਹਾਸਲ ਕਰ ਸਕਿਆ ਹੈ। ਐਸਾ ਘਟਨਾਕ੍ਰਮ ਅਤੇ ਐਸੀਆਂ ਹਾਲਤਾਂ ਪੰਜਾਬ ਵਿਚ ਪਹਿਲੀ ਵਾਰ ਪੈਦਾ ਹੋਈਆਂ ਹਨ ਜਦੋਂ ਕਿ ਕਿਸਾਨ ਲਹਿਰ, ਸਿਆਸੀ ਪਾਰਟੀਆਂ ਅਤੇ ਸਰਕਾਰ ਇਕੋ ਲੜੀ ਵਿਚ ਖੜ੍ਹੇ ਨਜ਼ਰ ਆ ਰਹੇ ਹਨ। ਐਸੀਆਂ ਹਾਲਤਾਂ ਵਿਚ ਕਿਸਾਨੀ ਸੰਕਟ ਦੇ ਹੱਲ ਅਤੇ ਇਸ ਨਾਲ ਜੁੜੇ ਵਾਤਾਵਰਨ (ਖਾਸ ਕਰ ਕੇ ਧਰਤੀ ਹੇਠ ਵਧ ਰਹੀ ਪਾਣੀ ਦੀ ਘਾਟ, ਜ਼ਮੀਨ ਦਾ ਜ਼ਹਿਰੀਕਰਨ ਤੇ ਹਵਾ ਦਾ ਪ੍ਰਦੂਸ਼ਣ) ਦੀਆਂ ਸਮਸਿਆਵਾਂ ਦੇ ਹੱਲ ਹੋਣ ਦੀ ਆਸ ਬੱਝਣੀ ਸੁਭਾਵਿਕ ਹੈ।
ਸੁੱਚਾ ਸਿੰਘ ਗਿੱਲਜਿਸ ਸੂਝ ਬੂਝ ਨਾਲ ਕਿਸਾਨ ਲੀਡਰਸ਼ਿਪ ਨੇ ਪਿਛਲੇ ਕੁਝ ਮਹੀਨਿਆਂ ਤੋਂ ਅੰਦੋਲਨ ਚਲਾਇਆ ਹੈ, ਉਸ ਤੋਂ ਇਹ ਆਸ ਬੱਝ ਗਈ ਹੈ ਕਿ ਇਹ ਲੀਡਰਸ਼ਿਪ ਪੰਜਾਬ ਦੇ ਚਾਰ ਦਹਾਕਿਆਂ ਤੋਂ ਚਲੇ ਆ ਰਹੇ ਖੇਤੀ ਸੰਕਟ ਅਤੇ ਨਾਲ ਵਾਤਾਵਰਨ ਵਿਚ ਆਏ ਵਿਗਾੜ ਨੂੰ ਵੀ ਹੱਲ ਕਰਨ ਦੇ ਸਮਰੱਥ ਹੈ। ਇਹ ਆਸ ਬੱਝਣੀ ਸੁਭਾਵਿਕ ਵੀ ਹੈ। ਇਹ ਇਸ ਕਰ ਕੇ ਹੈ ਕਿ ਪਹਿਲੀ ਵਾਰ ਇਹ ਸੰਭਵ ਹੋਇਆ ਹੈ ਕਿ ਸਾਰੀਆਂ ਜਬੇਬੰਦੀਆਂ ਵਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਆਪਸੀ ਸਹਿਮਤੀ ਬਣੀ ਅਤੇ ਇਨ੍ਹਾਂ ਮੁਦਿਆਂ ਉਪਰ ਸਫਲ ਅੰਦੋਲਨ ਚਲਾਇਆ ਹੈ। ਇਹ ਜਥੇਬੰਦੀਆਂ ਕੇਂਦਰ ਸਰਕਾਰ ਨਾਲ ਕਿਸਾਨੀ ਮੁੱਦਿਆਂ ਤੇ ਦੋ ਵਾਰ ਗੱਲਬਾਤ ਬੜੀ ਸਿਆਣਪ ਨਾਲ ਕਰ ਸਕੀਆਂ ਹਨ। ਇਸ ਤੋਂ ਇਲਾਵਾ ਪਹਿਲੀ ਵਾਰ ਇਹ ਅੰਦੋਲਨ ਪੰਜਾਬ ਦੀਆਂ ਮੁੱਖ ਸਿਆਸੀ ਪਾਰਟੀਆਂ (ਬੀਜੇਪੀ ਨੂੰ ਛਡ ਕੇ) ਦੀ ਹਮਾਇਤ ਹਾਸਲ ਕਰ ਸਕਿਆ ਹੈ। ਐਸਾ ਘਟਨਾਕ੍ਰਮ ਅਤੇ ਐਸੀਆਂ ਹਾਲਤਾਂ ਪੰਜਾਬ ਵਿਚ ਪਹਿਲੀ ਵਾਰ ਪੈਦਾ ਹੋਈਆਂ ਹਨ ਜਦੋਂ ਕਿ ਕਿਸਾਨ ਲਹਿਰ, ਸਿਆਸੀ ਪਾਰਟੀਆਂ ਅਤੇ ਸਰਕਾਰ ਇਕੋ ਲੜੀ ਵਿਚ ਖੜ੍ਹੇ ਨਜ਼ਰ ਆ ਰਹੇ ਹਨ। ਐਸੀਆਂ ਹਾਲਤਾਂ ਵਿਚ ਕਿਸਾਨੀ ਸੰਕਟ ਦੇ ਹੱਲ ਅਤੇ ਇਸ ਨਾਲ ਜੁੜੇ ਵਾਤਾਵਰਨ (ਖਾਸ ਕਰ ਕੇ ਧਰਤੀ ਹੇਠ ਵਧ ਰਹੀ ਪਾਣੀ ਦੀ ਘਾਟ, ਜ਼ਮੀਨ ਦਾ ਜ਼ਹਿਰੀਕਰਨ ਤੇ ਹਵਾ ਦਾ ਪ੍ਰਦੂਸ਼ਣ) ਦੀਆਂ ਸਮਸਿਆਵਾਂ ਦੇ ਹੱਲ ਹੋਣ ਦੀ ਆਸ ਬੱਝਣੀ ਸੁਭਾਵਿਕ ਹੈ।ਪੰਜਾਬ ਦੀ ਖੇਤੀ ਅਤੇ ਵਾਤਾਵਰਨ ਅਜ ਘੋਰ ਸੰਕਟ ਦੇ ਸ਼ਿਕਾਰ ਹਨ। ਇਨ੍ਹਾਂ ਦੋਵਾਂ ਸੰਕਟਾਂ ਦਾ ਆਪਸ ਵਿਚ ਗਹਿਰਾ ਸਬੰਧ ਵੀ ਹੈ। ਇਸ ਸਬੰਧ ਨੂੰ ਸਮਝਣ ਤੋਂ ਬਗੈਰ ਨਾ ਤਾਂ ਖੇਤੀ ਨੂੰ ਅਤੇ ਨਾ ਹੀ ਵਾਤਾਵਰਨ ਬਚਾਇਆ ਜਾ ਸਕਦਾ ਹੈ। ਜਦੋਂ 1960ਵਿਆਂ ਵਿਚ ਹਰੀ ਕ੍ਰਾਂਤੀ ਦਾ ਮੁੱਢ ਰਖਿਆ ਗਿਆ ਤਾਂ ਇਸ ਵਿਚ ਕਿਸਾਨਾਂ ਨੂੰ ਨਵੇਂ/ਸੁਧਰੇ ਹੋਏ ਬੀਜ, ਰਸਾਇਣਕ ਖਾਦਾਂ, ਯਕੀਨਨ ਸਿੰਜਾਈ ਅਤੇ ਕੀੜੇਮਾਰ ਦਵਾਈਆਂ ਦਾ ਇਕਠਿਆਂ ਇਸਤੇਮਾਲ ਕਰਨ ਲਈ ਸਲਾਹ ਦਿਤੀ ਗਈ। ਇਸ ਦੇ ਨਾਲ ਕਿਸਾਨਾਂ ਨੂੰ ਪ੍ਰਤੀ ਏਕੜ ਵੱਧ ਝਾੜ ਅਤੇ ਵੱਧ ਮੁਨਾਫੇ ਪ੍ਰਾਪਤ ਕਰਨ ਦਾ ਯਕੀਨ ਪੰਜਾਬ ਖੇਤੀ ਯੂਨੀਵਰਸਿਟੀ ਦੇ ਮਾਹਿਰਾਂ ਅਤੇ ਪੰਜਾਬ ਸਰਕਾਰ ਦੇ ਖੇਤਬਾੜੀ ਵਿਭਾਗ ਦੇ ਮੁਲਾਜ਼ਮਾਂ/ਅਫਸਰਾਂ ਵਲੋਂ ਦਿਤਾ ਗਿਆ। ਇਸ ਧਾਰਨਾਂਂ ਨੂੰ ਸਰਕਾਰੀ ਰੇਡੀਓ, ਅਖਬਾਰਾਂ ਅਤੇ ਪਿੰਡਾਂ ਵਿਚ ਲਗਾਏ ਸਰਕਾਰੀ ਕੈਂਪਾਂ ਰਾਹੀਂ ਖੂਬ ਪ੍ਰਚਾਰਿਆ ਗਿਆ ਅਤੇ ਪੂਰੀ ਸਫਲਤਾ ਨਾਲ ਲਾਗੂ ਕੀਤਾ ਗਿਆ। ਇਸ ਦੇ 15-20 ਸਾਲ ਕਾਫੀ ਚੰਗੇ ਨਤੀਜੇ ਮਿਲੇ। ਇਸ ਮਾਡਲ ਨਾਲ ਕਿਸਾਨਾਂ ਦੇ ਸਾਰੇ ਵਰਗਾਂ ਨੂੰ ਫਾਇਦਾ ਹੋਇਆ ਪਰ ਛੋਟੇ ਕਿਸਾਨਾਂ ਦੇ ਮੁਕਾਬਲੇ ਵੱਡੇ ਕਿਸਾਨਾਂ ਨੂੰ ਜ਼ਿਆਦਾ ਫਾਇਦਾ ਹੋਇਆ। ਖੇਤ ਮਜ਼ਦੂਰਾਂ ਦੀ ਮਜ਼ਦੂਰੀ ਦੀ ਦਰ/ਦਿਹਾੜੀ