India Languages, asked by narayana4837, 1 year ago

Short essay on shaheed bhagat singh in punjabi language

Answers

Answered by navpreetkin320
5

Answer:

essay on Bhagat Singh in Punjabi

Attachments:
Answered by kshitijgrg
1

Answer:

  • ਭਗਤ ਸਿੰਘ ਦਾ ਨਾਂ ਲੈਂਦੇ ਹੀ ਅਜ ਵੀ ਸਾਡਾ ਖੂਨ ਖੋਲਣ ਲਗ ਜਾਂਦਾ ਹੈ। ਦੇਸ਼ ਦੀ ਸੁਤੰਤਰਤਾ ਦੇ ਲਈ ਜਿਸ ਤਰ੍ਹਾਂ ਉਹਨਾਂ ਆਪਣਾ ਸਭ ਕੁਝ ਬਲੀਦਾਨ ਕਰ ਦਿੱਤਾ, ਉਸਦਾ ਉਦਾਹਰਣ ਮਿਲਣਾ ਮੁਸ਼ਕਲ ਹੈ। ਇਤਿਹਾਸਕਾਰਾਂ ਨੇ ਉਹਨਾਂ ਨੂੰ ‘ਸ਼ਹੀਦੇ ਆਜ਼ਮ’ ਕਹਿਕੇ ਸਤਿਕਾਰਿਆ ਹੈ। ਉਹਨਾਂ ਦਾ ਜੀਵਨ ਇਕ ਅਜਿਹਾ ਪ੍ਰਕਾਸ਼ ਸਤੰਭ ਹੈ ਜੋ ਬਲੀਦਾਨ ਦੇ ਰਾਹ ਵਲ ਸਦੀਆਂ ਤਕ ਸਾਨੂੰ ਰਾਹ ਵਿਖਾਵੇਗਾ।
  • ਉਹ ਦੇਸ਼ ਦੀ ਆਜ਼ਾਦੀ ਲਈ ਹਿੰਸਾ ਦਾ ਸਹਾਰਾ ਲੈਣ ਤੋਂ ਵੀ ਨਹੀਂ ਸਨ ਘਬਰਾਉਂਦੇ।ਉਹਨਾਂ ਦਾ ਇਹ ਪੱਕਾ ਵਿਸ਼ਵਾਸ ਸੀ ਕਿ ਆਜ਼ਾਦੀ ਨੂੰ ਪ੍ਰਾਪਤ ਕਰਨ ਲਈ ਸੰਘਰਸ਼ ਕਰਨਾ ਜ਼ਰੂਰੀ ਹੈ।
  • ਸਰਦਾਰ ਭਗਤ ਸਿੰਘ ਦਾ ਜਨਮ ਅਕਤੂਬਰ 1907 ਨੂੰ ਪੰਜਾਬ ਵਿਚ ਇਕ ਕ੍ਰਾਂਤੀਕਾਰੀ ਪਰਿਵਾਰ ਵਿਚ ਬੰਗਾ ਨਾਮਕ ਪਿੰਡ ਵਿਚ ਹੋਇਆ। ਆਪ ਦੇ ਪਿਤਾ ਦਾ ਨਾਂ ਕਿਸ਼ਨ ਸਿੰਘ ਸੀ। ਆਪ ਦੇ ਪਿਤਾ ਅਤੇ ਚਾਚਾ ਪ੍ਰਸਿੱਧ ਕ੍ਰਾਂਤੀਕਾਰੀ ਸਨ। ਜਿਸ ਦਿਨ ਆਪ ਦਾ ਜਨਮ ਹੋਇਆ ਆਪ ਦੇ ਚਾਚਾ ਅਜੀਤ ਸਿੰਘ ਮਾਂਡਲੇ ਜੇਲ੍ਹ ਤੋਂ ਰਿਹਾ ਹੋਏ ਅਤੇ ਪਿਤਾ ਨੇਪਾਲ ਤੋਂ ਘਰ ਵਾਪਸ ਪਰਤੇ ਸਨ। ਦਾਦੀ ਨੇ ਬਾਲਕ ਨੂੰ ਭਾਗਾਂ ਵਾਲਾ ਕਿਹਾ। ਇਸ ਸ਼ਬਦ ਤੋਂ ਬਾਅਦ ਹੀ ਆਪ ਦਾ ਨਾਂ ਭਗਤ ਸਿੰਘ ਬਣ ਗਿਆ। ਭਗਤੀ ਆਪਣੇ ਚਾਚਾ ਅਤੇ ਪਿਤਾ ਪਾਸੋਂ ਪ੍ਰਾਪਤ ਕੀਤੀ ਸੀ।
  • ਬਚਪਨ ਵਿਚ ਹੀ ਬੰਦੂਕ ਅਤੇ ਤਲਵਾਰ ਇਹਨਾਂ ਦੇ ਪਿਆਰੇ ਖਿਡੌਣੇ ਸਨ। ਬਹੁਤ ਛੋਟੀ ਉਮਰ ਵਿਚ ਹੀ ਉਹ ਕ੍ਰਾਂਤੀਕਾਰੀ ਅੰਦੋਲਨ ਵਿਚ ਸ਼ਾਮਲ ਹੋ ਗਏ। ਲਾਹੌਰ ਵਿਚ ਡੀ. ਏ. ਵੀ. ਸਕੂਲ ਵਿਚ ਮੈਟ੍ਰਿਕ ਕਰਨ ਤੋਂ ਬਾਅਦ ਆਪ ਡੀ. ਏ. ਵੀ. ਕਾਲਜ ਵਿਚ ਦਾਖਲ ਹੋ ਗਏ। ਉਥੇ ਆਪ ਦਾ ਸੰਬੰਧ ਸੁਖਦੇਵ ਅਤੇ ਭਗਵਤੀ ਚਰਨ ਆਦਿ ਕ੍ਰਾਂਤੀਕਾਰੀਆਂ ਨਾਲ ਹੋ ਗਿਆ। ਇਹ ਸਾਰੇ ਰਾਜਨੀਤਿਕ ਅਤੇ ਅਰਥ ਸ਼ਾਸਤਰ ਵਿਚ ਬੜੀ ਰੂਚੀ ਲਿਆ ਕਰਦੇ ਸਨ।
  • ਸਰਦਾਰ ਭਗਤ ਸਿੰਘ ਅਜੇ ਕਾਲਜ ਵਿਚ ਹੀ ਸਿਖਿਆ ਪ੍ਰਾਪਤ ਕਰ ਰਹੇ ਸਨ ਕਿ ਘਰ ਵਾਲਿਆਂ ਨੇ ਉਹਨਾਂ ਦੇ ਵਿਆਹ ਦੀਆਂ ਤਿਆਰੀਆਂ ਕਰ ਦਿੱਤੀਆਂ। ਉਹ ਇਹਨਾਂ ਬੰਧਨਾਂ ਵਿਚ ਪੈਣ ਲਈ ਤਿਆਰ ਨਹੀਂ ਸਨ। ਘਰ ਵਾਲਿਆਂ ਨੇ ਜਦੋਂ ਉਹਨਾਂ ਦੇ ਵਿਰੋਧ ਦੀ ਪਰਵਾਹ ਨਾ ਕੀਤੀ ਤਾਂ ਉਹ ਘਰ ਛੱਡ ਕੇ ਭੱਜ ਗਏ। ਕਾਨਪੁਰ ਵਿਚ ਗਨੇਸ਼ ਸ਼ੰਕਰ ਵਿਦਿਆਰਥੀ ਦੇ ਕੋਲ ਰਹਿ ਕੇ ਪ੍ਰਤਾਪ ਦਾ ਸੰਪਾਦਨ ਕਰਨ ਲੱਗੇ।

#SPJ2

Similar questions