Speech on maa boli punjabi in punjabi language
Answers
Answer:
ਦੇਸਾਂ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੇ ਨਾਂ ਸੁਨੇਹਾ...
ਪੰਜਾਬੀਓ! ਮਾਂ-ਬੋਲੀ ਪੰਜਾਬੀ ਨੂੰ ਕਿਤੇ ਭੁੱਲ ਨਾ ਜਾਇਓ!
ਐ ਪੰਜਾਬੀਓ! ਪੰਜਾਬੀ ਬੋਲੀ ਸਾਡੀ ਪੰਜਾਬੀਆਂ ਦੀ ਮਾਂ-ਬੋਲੀ ਹੈ।ਇਨਸਾਨ ਜਨਮ ਤੋਂ ਬਾਅਦ ਆਪਣੀ ਮਾਂ ਤੋਂ ਜਿਹੜੀ ਭਾਸ਼ਾ ਵਿੱਚ ਲੋਰੀਆਂ ਸੁਣਦੇ, ਜਿਸ ਬੋਲੀ ਵਿੱਚ ਸੋਚਦੇ ਤੇ ਆਪਣੀ ਤੋਤਲੀ ਜ਼ਬਾਨ ਨਾਲ ਬੋਲਣਾ ਸਿਖਦੇ ਹਨ ਅਤੇ ਮਾਂ ਤੇ ਘਰ ਦੇ ਹੋਰ ਜੀਆਂ ਤੋਂ ਝਿੜਕਾਂ ਖਾਂਦੇ, ਉਹੀ ਮਾਂ-ਬੋਲੀ ਅਖਵਾਉਂਦੀ ਹੈ।
ਜਿਵੇਂ ਮਾਂ ਦਾ ਦਰਜਾ ਕਿਸੇ ਹੋਰ ਔਰਤ ਨੂੰ ਨਹੀਂ ਦਿੱਤਾ ਜਾ ਸਕਦਾ ਉਸੇਤਰ੍ਹਾਂ ਸੰਸਾਰ ਦੀ ਕਿਸੇ ਵੀ ਬੋਲੀ ਨੂੰ ਅਸੀਂ ਮਾਂ ਦਾ ਸਥਾਨ ਨਹੀਂ ਦੇ ਸਕਦੇ। ਹੋਰ ਇਸਤਰੀ ਦਾਦੀ, ਨਾਨੀ, ਚਾਚੀ, ਤਾਈ, ਭੂਆ, ਮਾਸੀ, ਆਂਟੀ ਆਦਿ ਤਾਂ ਹੋ ਸਕਦੀ ਹੈ ਪਰ ਮਾਂ ਤਾਂ ਮਾਂ ਹੀ ਹੁੰਦੀ ਹੈ।ਹੋਰ ਕਈ ਔਰਤ ਆਪਣੀ ਮਾਂ ਨਾਲੋਂ ਸੁਹਣੀ ਹੋਵੇ, ਅਮੀਰ ਹੋਵੇ, ਪੜ੍ਹੀ-ਲਿਖੀ ਹੋਵੇ, ਪਰ ਕਦੇ ਮਾਂ ਨਹੀਂ ਬਣ ਸਕਦੀ। ਮਾਂ, ਮਾਂ ਹੀ ਹੁੰਦੀ ਹੈ । ਕੋਈ ਆਪਣੀ ਮਾਂ ਨੂੰ ਘਰੋਂ ਕੱਢਕੇ ਉਸ ਇਸਤਰੀ ਨੂੰ ਮਾਂ ਦੀ ਥਾਂ ਤੇ ਨਹੀਂ ਬਿਠਾ ਲੈਂਦਾ ਕਿਉਂਕਿ ਮਾਂ ਦੀ ਮਮਤਾ ਤੇ ਪਿਆਰ ਦਾ ਨਿੱਘ ਕਿਸੇ ਹੋਰ ਤੋਂ ਨਹੀਂ ਮਿਲ ਸਕਦਾ। ਆਪਣੀ ਮਾਂ ਆਪਣੀ ਹੀ ਹੁੰਦੀ ਹੈ। ਇੱਕ ਪੰਜਾਬੀ ਗੀਤਕਾਰ ਲਿਖਦਾ ਹੈ-
‘ਮਾਂ ਹੁੰਦੀ ਏ ਮਾਂ ਓ ਦੁਨੀਆਂ ਵਾਲਿਓ...
ਆਓ ਪੰਜਾਬੀਓ! ਆਪਣੀ ਮਾਂ ਤੇ ਮਾਣ ਕਰਨਾ ਸਿੱਖੀਏ। ਮਾਂ ਕੇਵਲ ਬੱਚੇ ਨੂੰ ਜਨਮ ਦੇਣ ਵਾਲੀ (ਜਨਮ-ਦਾਤੀ) ਹੀ ਨਹੀਂ ਹੁੰਦੀ ਸਗੋਂ ਉਸਦੀ ਪਹਿਲੀ ਅਧਿਆਪਕ (ਵਿੱਦਿਆ –ਦਾਤੀ) ਭਾਵ ਸਿਖਿਆ ਦੇਣ ਵਾਲੀ ਵੀ ਹੁੰਦੀ ਹੈ।ਮਾਂ ਹੀ ਬੱਚੇ ਦੀ ਸਾਂਝ ਸੰਸਾਰ ਨਾਲ ਪੁਆਉਂਦੀ ਹੈ। ਉਸਨੂੰ ਬੋਲਣਾ, ਤੁਰਨਾ, ਖਾਣਾ-ਪੀਣਾ ਆਦਿ ਸਿਖਾਉਂਦੀ ਹੈ ਤੇ ਹੋਰ ਰਿਸ਼ਤਿਆਂ ਦੀ ਪਛਾਣ ਕਰਵਾਉਂਦੀ ਹੈ। ਇਤਨਾ ਹੀ ਨਹੀਂ ਜਦੋਂ ਬੱਚਾ ਮਾਂ ਦੇ ਗਰਭ ਵਿੱਚ ਪਲ ਰਿਹਾ ਹੁੰਦਾ ਹੈ ਤਾਂ ਵੀ ਉਹ ਮਾਂ ਦਾ ਪ੍ਰਭਾਵ ਕਬੂਲਦਾ ਹੈ ਅਤੇ ਇਹ ਪ੍ਰਕਿਰਿਆ ਮਾਂ ਦੇ ਅੰਤਿਮ ਸਵਾਸਾਂ ਤੱਕ ਚਲਦੀ ਰਹਿੰਦੀ ਹੈ। ਬੱਚੇ ਦੀਆਂ ਭਾਵਨਾਵਾਂ (ਡੲੲਲਨਿਗਸ) ਨੂੰ ਮਾਂ ਹੀ ਸਭ ਤੋਂ ਵੱਧ ਸਮਝਦੀ ਹੈ ਤੇ ਉਸਦੀਆਂ ਮੁੱਢਲੀਆਂ ਲੋੜਾਂ ਦੀ ਪੂਰਤੀ ਕਰਦੀ ਹੈ। ਮਾਂ ਦੀ ਤਰ੍ਹਾਂ ਹੀ ਮਾਂ-ਬੋਲੀ ਹੀ ਹਰ ਵਿਅਕਤੀ ਦੀਆਂ ਭਾਵਨਾਵਾਂ ਨੂੰ ਪ੍ਰਗਟਾਉਣ ਦਾ ਸਭ ਤੋਂ ਉੱਤਮ ਵਸੀਲਾ ਹੈ।
ਡਾ. ਟੀ. ਆਰ ਸ਼ਰਮਾ ਅਨੁਸਾਰ ‘ਮਾਤ-ਭਾਸ਼ਾ (ਮਾਂ-ਬੋਲੀ) ਰਾਹੀਂ ਬੱਚੇ ਆਪਣੇ ਵਿਚਾਰਾਂ, ਆਪਣੀਆਂ ਲੋੜਾਂ, ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਦੇ ਹਨ, ਸਿਰਜਣਾਤਮਿਕਤਾ, ਮੌਲਿਕਤਾ ਦੀ ਗਵਾਹੀ ਦਿੰਦੇ ਹਨ, ਹੋਰਨਾਂ ਦੀਆਂ ਸੁਣਦੇ ਹਨ ਤੇ ਆਪਣੀਆਂ ਸੁਣਾਉਂਦੇ ਹਨ ਅਤੇ ਆਪਣਾ ਮਾਨਸਿਕ, ਸਮਾਜਿਕ ਤੇ ਭਾਵਾਤਮਿਕ ਵਿਕਾਸ ਕਰਦੇ ਹਨ।’ ਮਾਤ ਭਾਸ਼ਾ ਦਿਵਸ ਦੇ ਮੌਕੇ ਤੇ ਡਾ. ਤ੍ਰਿਲੋਕ ਸਿੰਘ ਅਨੰਦ ਨੇ ‘ਜੀਵਨ ਵਿੱਚ ਮਾਤ ਭਾਸ਼ਾ ਦਾ ਮਹੱਤਵ’ ਵਿਸ਼ੇ ਤੇ ਬੋਲਦਿਆਂ ਕਿਹਾ, ‘ਅਸਲ ਵਿੱਚ ਮਾਤ-ਭਾਸ਼ਾ ਮਨੁੱਖ ਦੀ ਪਛਾਣ ਹੈ ਅਤੇ ਉਸਦੀ ਹੋਂਦ ਅਤੇ ਉਸਦੇ ਜੀਉਂਦੇ ਰਹਿਣ ਦੀ ਗਵਾਹੀ ਹੈ। ਜਿਸ ਭਾਸ਼ਾ ਰਾਹੀਂ ਸਾਡੀ ਸੋਚਣੀ ਗਤੀਸ਼ੀਲ ਹੁੰਦੀ ਹੈ ਅਤੇ ਜਿਸ ਭਾਸ਼ਾ ਵਿੱਚ ਅਸੀਂ ਸੁਪਨੇ ਲੈਂਦੇ ਹਾਂ, ਉਹ ਹੀ ਮੂਲ ਰੂਪ ਵਿੱਚ ਸਾਡੀ ਮਾਤ ਭਾਸ਼ਾ ਹੈ ਅਤੇ ਇਹੋ ਮਾਤ ਭਾਸ਼ਾ ਮਨੁੱਖ ਦੇ ਜਨਮ ਤੋਂ ਲੈ ਕੇ ਮੌਤ ਤੱਕ ਨਾਲ ਵਿਚਰਦੀ ਹੈ ਅਤੇ ਮਨੁੱਖ ਮਾਤ ਭਾਸ਼ਾ ਵਿੱਚ ਹੀ ਆਪਣੇ ਅਤਿ ਸੂਖਮ, ਮੁੱਢਲੇ, ਹਾਰਦਿਕ ਵਲਵਲਿਆਂ ਜ਼ਜ਼ਬਾਤਾਂ ਅਤੇ ਅਹਿਸਾਸਾਂ ਦਾ ਪ੍ਰਗਟਾਵਾ ਕਰਦਾ ਹੈ।’
ਕਿਹਾ ਜਾਂਦਾ ਹੈ ਕਿ ਜੇ ਕਿਸੇ ਨੂੰ ਉਸਦੇ ਆਪਣੇ ਵਿਰਸੇ (ਹੲਰਟਿੳਗੲ) ਤੇ ਉਸਦੀਆਂ ਜੜ੍ਹਾਂ (ਰੋਟਸ)ਤੋਂ ਵੱਖ ਕਰਨਾ ਹੋਵੇ ਤਾਂ ਉਸ ਕੋਲੋਂ ਉਸਦੀ ਮਾਂ-ਬੋਲੀ ਖੋਹ ਲਵੋ, ਉਹ ਹੌਲੀ ਹੌਲੀ ਆਪੇ ਹੀ ਆਪਣੀ ਪਛਾਣ ਭੁੱਲ ਜਾਵੇਗਾ। ਐ ਪੰਜਾਬੀਓ! ਕੀ ਆਪਾਂ ਅਜਿਹਾ ਚਾਹੁੰਦੇ ਹਾਂ? ਜੇ ਉੱਤਰ ਨਾਂਹ ਵਿੱਚ ਹੈ ਤਾਂ ਆਓ, ਆਪਣੀ ਮਾਂ-ਬੋਲੀ ਪੰਜਾਬੀ ਨੂੰ ਮਾਂ ਵਾਲਾ ਪਿਆਰ, ਸਤਿਕਾਰ, ਸਥਾਨ ਤੇ ਦਰਜਾ ਦੇਈਏ। ਆਪ ਪੰਜਾਬੀ ਬੋਲੀਏ, ਪੰਜਾਬੀ ਪੜ੍ਹੀਏ, ਪੰਜਾਬੀ ਲਿਖੀਏ ਤੇ ਆਪਣੇ ਬੱਚਿਆਂ ਨੂੰ ਵੀ ਪੰਜਾਬੀ ਸਿਖਾਈਏ। ਕਿਸੇ ਨੇ ਕਿਆ ਖੂਬ ਆਖਿਆ ਹੈ-
‘ਮਾਂ-ਬੋਲੀ ਜੇ ਭੁੱਲ ਜਾਓਗੇ, ਕੱਖਾਂ ਵਾਂਗੂ ਰੁਲ ਜਾਓਗੇ।’
ਅਜਿਹੇ ਪੰਜਾਬੀਆਂ ਵੱਲੋਂ ਆਪਣੀ ਮਾਂ-ਬੋਲੀ ਪੰਜਾਬੀ ਨਾਲ ਕੀਤੇ ਗਏ ਮਾੜੇ ਵਰਤਾਓ ਦਾ ਦਰਦ ਫਿਰੋਜ਼ਦੀਨ ਸ਼ਰਫ ਦੀਆਂ ਇਨ੍ਹਾਂ ਸਤਰਾਂ ਤੋਂ ਸਪਸ਼ਟ ਝਲਕਦਾ ਹੈ-
‘ਪੁੱਛੀ ਸ਼ਰਫ਼ ਨਾ ਜਿਨ੍ਹਾਂ ਨੇ ਬਾਤ ਮੇਰੀ, ਵੇ ਮੈਂ ਬੋਲੀ ਹਾਂ ਉਨ੍ਹਾਂ ਪੰਜਾਬੀਆਂ ਦੀ।’
ਅਜੋਕੇ ਯੁਗ ਵਿੱਚ ਕਈ ਪੜ੍ਹੇ-ਲਿਖੇ ਪੰਜਾਬੀ ਕਹਿੰਦੇ ਹਨ ਕਿ ਪੰਜਾਬੀ ਤਾਂ ਗਵਾਰਾਂ ਦੀ ਬੋਲੀ ਹੈ, ਜੇ ਉਹ ਪੰਜਾਬੀ ਵਿੱਚ ਗੱਲ-ਬਾਤ ਕਰਨਗੇ ਤਾਂ ਗਵਾਰ ਤੇ ਅਨਪੜ੍ਹ ਸਮਝੇ ਜਾਣਗੇ। ਇਸੇ ਗਲਤ-ਫ਼ਹਿਮੀ ਦਾ ਸ਼ਿਕਾਰ ਹੋ ਕੇ ਉਹ ਘਰ ਪਰਵਾਰ ਵਿੱਚ ਵੀ ਪੰਜਾਬੀ ਬੋਲਣ ਤੋਂ ਗੁਰੇਜ਼ ਕਰਦੇ ਹਨ। ਉਹ ਪੰਜਾਬੀ ਵਿੱਚ ਗੱਲ-ਬਾਤ ਕਰਨ ਨੂੰ ਆਪਣੀ ਹੱਤਕ ਸਮਝਦੇ ਹਨ ਇਸ ਲਈ ਬੱਚਿਆਂ ਨੂੰ ਵੀ ਅੰਗਰੇਜ਼ੀ ਬੋਲਣ ਲਈ ਉਤਸ਼ਾਹਿਤ ਕਰਦੇ ਹਨ। ਅਜਿਹੇ ਅਖੌਤੀ ਪੰਜਾਬੀਆਂ ਨੂੰ ਪੁੱਛੀਏ ਕਿ ਜਿਸ ਪੰਜਾਬੀ ਭਾਸ਼ਾ ਵਿੱਚ ਗੁਰੂ ਸਾਹਿਬਾਨਾਂ ਤੇ ਹੋਰ ਭਗਤਾਂ ਨੇ ਇਲਾਹੀ ਬਾਣੀ ਦੀ ਰਚੀ ਹੈ ਕੀ ਉਹ ਗਵਾਰੂ ਹੋ ਸਕਦੀ ਹੈ? ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਜਿਨ੍ਹਾਂ ਨੂੰ ਅਸੀਂ ਆਪਣਾ ਗੁਰੂ ਸਵੀਕਾਰ ਕਰਦੇ ਹਾਂ, ਪੰਜਾਬੀ ਭਾਸ਼ਾ ਤੇ ਗੁਰਮੁਖੀ ਲਿੱਪੀ ਵਿੱਚ ਹੈ।
ਨਿਰਸੰਦੇਹ, ਪੰਜਾਬੀ ਏਨੀ ਸਮਰੱਥ ਭਾਸ਼ਾ ਹੈ ਕਿ ਇਸ ਨੂੰ ਮਾਧਿਅਮ ਬਣਾ ਕੇ ਸੂਫੀ ਸੰਤ ਫਰੀਦ ਜੀ, ਸ਼ਾਹ ਹੁਸੈਨ, ਬੁਲ੍ਹੇ ਸ਼ਾਹ ਆਦਿ ਨੇ ਆਪਣੀਆਂ ਰਚਨਾਵਾਂ ਰਚੀਆਂ। ਸਮਰੱਥ ਮਾਂ-ਬੋਲੀ ਪੰਜਾਬੀ ਵਿੱਚ ਹੀ, ‘ਇਸ਼ਕ ਹਕੀਕੀ’ ਦੀਆਂ ਗੂੜ੍ਹੀਆਂ ਰਮਜ਼ਾਂ ਲੋਕਾਂ ਨਾਲ ਸਾਂਝੀਆਂ ਕੀਤੀਆਂ। ਵਾਰਿਸ ਸ਼ਾਹ, ਹਾਸਿਮ ਸ਼ਾਹ, ਦਮੋਦਰ ਤੇ ਪੀਲੂ ਆਦਿ ਕਿੱਸਾਕਾਰਾਂ ਨੇ ਪੰਜਾਬੀ ਭਾਸ਼ਾ ਰਾਹੀਂ ਹੀ ਅਜਿਹੀਆਂ ਕਾਵਿ ਰਚਨਾਵਾਂ ਦੀ ਰਚਨਾ ਕੀਤੀ, ਜਿਨ੍ਹਾਂ ਨੂੰ ਪੜ੍ਹ ਕੇ ਅੱਜ ਵੀ ਲੋਕ ਵਜ਼ਦ ਦੀ ਹਾਲਤ ਵਿੱਚ ਜਾ ਪਹੁੰਚਦੇ ਹਨ। ਇਤਨਾ ਹੀ ਨਹੀਂ, ਪੰਜਾਬੀ ਲੋਕ-ਗੀਤ, ਪੰਜਾਬੀ ਸਾਹਿਤ, ਪੰਜਾਬੀ ਸਭਿਆਚਾਰ ਨੂੰ ਪੇਸ਼ ਕਰਦੀਆਂ ਪੰਜਾਬੀ ਫਿਲਮਾਂ, ਪੰਜਾਬੀ ਗਾਣੇ, ਪੰਜਾਬੀ ਅਖੌਤਾਂ ਤੇ ਮੁਹਾਵਰੇ, ਪੰਜਾਬੀ ਬੁਝਾਰਤਾਂ ਆਦਿ ਵੀ ਪੰਜਾਬੀ ਬੋਲੀ ਵਿੱਚ ਹਨ ਜਿਨ੍ਹਾਂ ਨੂੰ ਸਮਝਣ ਲਈ ਮਾਂ-ਬੋਲੀ ਪੰਜਾਬੀ ਆਉਣੀ ਲਾਜ਼ਮੀ ਹੈ।
ਐ ਪੰਜਾਬੀਓ! ਮਾਣ ਨਾਲ ਕਹੋ- ‘ਅਸੀਂ ਹਾਂ ਪੰਜਾਬੀ ਤੇ ਪੰਜਾਬੀ ਸਾਡੀ ਬੋਲੀ ਹੈ’, ਫਖ਼ਰ ਨਾਲ ਕਹੋ- ਸਾਡੀ ਮਾਂ-ਬੋਲੀ ਪੰਜਾਬੀ ਹੈ, ਮਾਖਿਓਂ ਮਿੱਠੀ ਬੋਲੀ। ਕਦੀ ਵੀ ਪੰਜਾਬੀ ਬੋਲਣ ਵਿੱਚ ਸ਼ਰਮਿੰਦੇ ਹੋਣ ਜਾਂ ਸ਼ਰਮਿੰਦਗੀ ਮਹਿਸੂਸ ਕਰਨ ਦੀ ਲੋੜ ਨਹੀਂ ਹੈ। ਜੀ ਸਦਕੇ ਅਸੀਂ ਹੋਰ ਭਾਸ਼ਾਵਾਂ ਜਿਵੇਂ ਹਿੰਦੀ, ਅੰਗਰੇਜੀ, ਫਰੈਂਚ, ਫਾਰਸੀ, ਚੀਨੀ, ਸਪੈਨਿਸ਼, ਆਦਿ ਸਿੱਖੀਏ ਤੇ ਬੋਲੀਏ, ਪੜ੍ਹੀਏ ਤੇ ਲਿਖੀਏ ਕਿਉਂਕਿ ਸਾਰੀਆਂ ਬਹੁਤ ਵਧੀਆ ਹਨ। ਅਸੀਂ ਜਿੰਨੀਆਂ ਵੀ ਵੱਧ ਤੋਂ ਵੱਧ ਭਾਸ਼ਾਵਾਂ ਸਿੱਖਾਂਗੇ, ਸਾਡਾ ਓਨਾ ਗਿਆਨ ਵਧੇਗਾ ਪਰ ਇੱਕ ਗੱਲ ਹਮੇਸ਼ਾਂ ਯਾਦ ਰੱਖਣੀ ਚਾਹੀਦੀ ਹੈ ਕਿ ਆਪਣੀ ਮਾਂ-ਬੋਲੀ ਪੰਜਾਬੀ ਨੂੰ ਭੁਲਾਉਣਾ ਨਹੀਂ ਕਿਉਂਕਿ ਇਹੀ ਇੱਕ ਅਜਿਹਾ ਵਸੀਲਾ ਹੈ ਜੋ ਸਾਨੂੰ ਸਾਡੇ ਵਿਰਸੇ, ਸਭਿਆਚਾਰ, ਇਤਿਹਾਸ ਤੇ ਮੂਲ ਨਾਲ ਜੋੜਨ ਦੇ ਸਮਰੱਥ ਹੈ।
ਮੇਰੀ ਮਾਂ ਬੋਲੀ ਪੰਜਾਬੀ
ਅਸੀਂ ਸਾਰੇ ਚਿੰਤਤ ਹਾਂ ਜਦੋਂ ਇਹ ਮਾਂ-ਬੋਲੀ (ਪਹਿਲੀ ਭਾਸ਼ਾ) ਦੀ ਗੱਲ ਆਉਂਦੀ ਹੈ ਕਿਉਂਕਿ ਇਹ ਤੁਹਾਡੇ ਦਿਲ, ਦਿਮਾਗ ਅਤੇ ਬੁੱਧੀ ਨਾਲ ਪੂਰੀ ਤਰ੍ਹਾਂ ਜੋੜਿਆ ਜਾਂਦਾ ਹੈ. ਤੁਸੀਂ ਆਪਣੀ ਮਾਂ-ਬੋਲੀ ਤੋਂ ਇਨਕਾਰ ਨਹੀਂ ਕਰ ਸਕਦੇ ਜਾਂ ਤੁਸੀਂ ਆਪਣੀਆਂ ਜੜ੍ਹਾਂ ਗੁਆ ਸਕਦੇ ਹੋ.
ਭਾਰਤ ਵਿਚ ਤਕਰੀਬਨ 3 ਕਰੋੜ ਲੋਕਾਂ ਦੁਆਰਾ ਪੰਜਾਬੀ ਇਕ ਮੂਲ ਭਾਸ਼ਾ, ਦੂਜੀ ਭਾਸ਼ਾ ਜਾਂ ਤੀਜੀ ਭਾਸ਼ਾ ਵਜੋਂ ਬੋਲੀ ਜਾਂਦੀ ਹੈ। ਪੰਜਾਬੀ ਭਾਰਤੀ ਰਾਜ ਪੰਜਾਬ ਦੀ ਅਧਿਕਾਰਕ ਭਾਸ਼ਾ ਹੈ। ਇਹ ਹਰਿਆਣਾ ਅਤੇ ਦਿੱਲੀ ਵਿਚ ਅਤਿਰਿਕਤ ਅਧਿਕਾਰੀ ਹੈ.
ਪੰਜਾਬ ਦੇ ਲਗਭਗ ਸਾਰੇ ਹਿੰਦੂ (ਬ੍ਰਾਹਮਣਾਂ ਬਾਰੇ ਗੱਲ ਨਹੀਂ ਕਰ ਰਹੇ) ਪਰਿਵਾਰਾਂ ਦੀ ਆਪਣੀ ਮਾਂ-ਬੋਲੀ ਪੰਜਾਬੀ ਹੈ। ਬੇਸ਼ਕ, ਪੰਜਾਬੀ ਆਪਣੀ ਮਾਂ-ਬੋਲੀ ਦੇ ਰੂਪ ਵਿਚ ਹਨ. ਜੇ ਤੁਸੀਂ ਬਾਨੀਆ ਪਰਿਵਾਰ ਵਿਚ ਪੈਦਾ ਹੋਏ ਹੋ (ਮੈਨੂੰ ਨਹੀਂ ਪਤਾ ਕਿ ਕੀ ਇਹ ਲੋਕ ਕੁਝ ਹੋਰ ਨਾਵਾਂ ਨਾਲ ਜਾਣੇ ਜਾਂਦੇ ਹਨ), ਤਾਂ ਤੁਸੀਂ ਮਾਂ ਬੋਲੀ ਹਿੰਦੀ ਜਾਂ ਬਾਗੜੀ ਹੋ ਸਕਦੇ ਹੋ.