Social Sciences, asked by simran683, 5 months ago

ਵਿਦਰੋਹ ਤੋਂ ਬਾਅਦ ਭਾਰਤ ਵਿੱਚ ਈਸਟ ਇੰਡੀਆ ਕੰਪਨੀ ਦਾ ਸਾਸਨ ਸਮਾਪਤ ਹੋ ਗਿਆ ਇੰਗਲੈਂਡ ਦੀ ਸਰਕਾਰ ਦਾ ਸਿੱਧਾ ਹੋ ਗਿਆ। true / false ​

Answers

Answered by Sujeetkuverma
1

Explanation:

1857 ਦਾ ਭਾਰਤੀ ਵਿਦਰੋਹ, ਜਿਸਨੂੰ ਭਾਰਤ ਦੀ ਪਹਿਲੀ ਆਜ਼ਾਦੀ ਦੀ ਜੰਗ, ਸਿਪਾਹੀ ਬਗ਼ਾਵਤ ਅਤੇ ਭਾਰਤੀ ਗਦਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਬਰਤਾਂਵੀ ਸ਼ਾਸਨ ਦੇ ਵਿਰੁੱਧ ਇੱਕ ਸ਼ਸਤਰਬੰਦ ਵਿਦਰੋਹ ਸੀ। 10 ਮਈ, 1857 ਨੂੰ ਭਾਰਤ ਦਾ ਪਹਿਲਾ ਆਜ਼ਾਦੀ ਸੰਗਰਾਮ 'ਚ ਮੇਰਠ ਵਿੱਚ ਭਾਰਤੀ ਫ਼ੌਜੀਆਂ ਨੇ ਅੰਗਰੇਜ਼ਾਂ ਦੇ ਖ਼ਿਲਾਫ਼ ਬਗ਼ਾਵਤ ਕਰ ਦਿਤੀ। ਇਹ ਵਿਦਰੋਹ ਦੋ ਸਾਲਾਂ ਤੱਕ ਭਾਰਤ ਦੇ ਵੱਖ ਵੱਖ ਖੇਤਰਾਂ ਵਿੱਚ ਚੱਲਿਆ। ਇਹ ਬਗ਼ਾਵਤ ਛਾਉਣੀ ਖੇਤਰਾਂ ਵਿੱਚ ਛੋਟੀਆਂ ਮੋਟੀਆਂ ਝੜਪਾਂ ਅਤੇ ਆਗਜਨੀ ਨਾਲ ਸ਼ੁਰੂ ਹੋਈ ਸੀ ਪਰ ਜਨਵਰੀ ਮਹੀਨੇ ਤੱਕ ਇਸਨੇ ਵਿਸ਼ਾਲ ਰੂਪ ਧਾਰ ਲਿਆ ਸੀ। ਵਿਦਰੋਹ ਦਾ ਅੰਤ ਭਾਰਤ ਵਿੱਚ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦੇ ਅੰਤ ਨਾਲ ਹੋਇਆ, ਅਤੇ ਪੂਰੇ ਭਾਰਤ ਉੱਤੇ ਬਰਤਾਨਵੀ ਤਾਜ ਦੀ ਹਕੂਮਤ ਹੋ ਗਈ ਜੋ ਅਗਲੇ 90 ਸਾਲਾਂ ਤੱਕ ਰਹੀ।

Similar questions