India Languages, asked by AaryanAgarwal2779, 1 year ago

write 10 sentences about chaar Sahibzaade in punjabi

Answers

Answered by sanjeevnar6
12

ਸਤਿ ਸ੍ਰੀ ਅਕਾਲ,


1. ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਪੁੱਤਰ ਸਨ।

2. ਇਨ੍ਹਾਂ ਨੇ ਮੁਗ਼ਲਾਂ ਦੇ ਵਿਰੁੱਧ ਇੱਕ ਮਹੱਤਵਪੂਰਣ ਲੜਾਈ ਵਿੱਚ ਆਪਣੀ ਜਿੰਦਗੀ ਨੂੰ ਕੁਰਬਾਨ ਕਰ ਦਿੱਤਾ।

3. ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਪੁੱਤਰਾਂ ਵਿਚੋਂ ਸਭ ਤੋਂ ਵੱਡਾ ਸੀ।

4. ਵੱਡੇ ਸਾਹਿਬਜਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਚਮਕੌਰ ਦੀ ਲੜਾਈ ਵਿਚ ਸ਼ਹੀਦ ਹੋਏ ਸਨ।

6. ਦੋ ਛੋਟੇ ਸਪੁੱਤਰ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਨੂੰ ਸਰਹਿੰਦ ਵਿੱਚ ਵਜੀਰ ਖ਼ਾਨ ਦੇ ਹੁਕਮ ਤੇ ਦੀਵਾਰ ਵਿੱਚ ਚਿਣ ਦਿੱਤਾ ਗਿਆ ਸੀ।

7. ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜ਼ਾਦਿਆਂ ਨੇ ਇਸਲਾਮ ਵਿੱਚ ਬਦਲਣ ਦੀ ਬਜਾਏ ਮੌਤ ਦੀ ਚੋਣ ਕੀਤੀ।

8. ਕੰਧ ਜਿਸ ਵਿਚ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਜੀ ਬੁਰਕੇ ਹੋਏ ਸਨ ਅਜੇ ਵੀ ਸਰਹਿੰਦ ਸ਼ਹਿਰ ਵਿਚ ਸੁਰੱਖਿਅਤ ਹੈ।

9. ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਪਿਆਰੇ ਸੁੱਪਤਰਾ ਨੂੰ ਚਾਰ ਸਾਹਿਬਜ਼ਾਦੇ ਨਾਮ ਨਾਲ ਯਾਦ ਕੀਤਾ ਜਾਂਦਾ ਹੈ

10. ਅਰਦਾਸ ਸਮੇਂ ਇਹਨਾਂ ਦਾ ਨਾਮ ਬੜੀ ਸ਼ਰਧਾ ਅਤੇ ਸਨਮਾਨ ਨਾਲ ਲਿਆ ਜਾਂਦਾ ਹੈ।


ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ।

Answered by lakhvindersinghpnp
3

Answer:

1▪ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚਾਰ ਸਾਹਿਬਜ਼ਾਦੇ ਸਨ।

2▪ਵੱਡੇ ਦੋ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਸਨ।

3▪ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਸੰਨ 1687 ਈ: ਪਾਉਂਟਾ ਸਾਹਿਬ ਵਿਖੇ ਹੋਇਆ।

4▪ਸਾਹਿਬਜ਼ਾਦਾ ਜੁਝਾਰ ਸਿੰਘ ਜੀ ਦਾ ਜਨਮ ਸੰਨ 1690 ਈ: ਨੂੰ ਅਨੰਦਪੁਰ ਸਾਹਿਬ ਵਿਖੇ ਹੋਇਆ।

5▪ਇਹਨਾਂ ਦੋਵਾਂ ਸਾਹਿਬਜ਼ਾਦਿਆਂ ਦੀ ਪੜ੍ਹਾਈ ਅਤੇ ਸਿਖਲਾਈ ਗੁਰੂ ਗੋਬਿੰਦ ਸਿੰਘ ਜੀ ਦੀ ਨਿਗਰਾਨੀ ਹੇਠਾਂ ਹੋਈ।

6▪ਸ਼ਸਤਰ ਵਿੱਦਿਆ,ਘੋੜ-ਸਵਾਰੀ ਅਤੇ ਤੀਰ-ਅੰਦਾਜ਼ੀ ਵਿੱਚ ਦੋਵੇਂ ਬੜੇ ਨਿਪੁੰਨ ਸੀ।

7▪ਚਮਕੌਰ ਸਾਹਿਬ ਵਿਖੇ ਧਰਮ ਯੁੱਧ ਕਰਦੇ ਹੋਏ ਅਤੇ ਮੁਗ਼ਲ ਜ਼ਾਲਮਾਂ ਦੇ ਆਹੂ ਲਾਹੁੰਦੇ ਹੋਏ ਇਹ ਦੋਵੇਂ ਸ਼ਹਾਦਤ ਦਾ ਜਾਮ ਪੀ ਗਏ।

8▪ਛੋਟੇ ਦੋ ਸਾਹਿਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਸਨ।

9▪ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਦਾ ਜਨਮ ਸੰਨ 1697 ਈ: ਨੂੰ ਅਤੇ ਸਾਹਿਬਜ਼ਾਦਾ ਫ਼ਤਹਿ ਸਿੰਘ ਜੀ ਦਾ ਜਨਮ ਸੰਨ 1699 ਈ: ਨੂੰ ਅਨੰਦਪੁਰ ਸਾਹਿਬ ਵਿਖੇ ਹੋਇਆ।

10▪ਇਸਲਾਮ ਧਰਮ ਕਬੂਲ ਨਾ ਕਰਨ ਕਰਕੇ ਇਨ੍ਹਾਂ ਦੋਨਾਂ ਨੂੰ ਨੀਹਾਂ ਵਿੱਚ ਚਿਣ ਕੇ ਸ਼ਹੀਦ ਕਰ ਦਿੱਤਾ ਗਿਆ।

Explanation:

Hope it will help you.

Similar questions