- ਆਓ ਆਓ ਕੁੱਝ ਹੋਰ ਕਰੀਏ (Writing skill ) ਵਿਗਿਆਨ ਦੇ ਇਸ ਯੁੱਗ ਵਿੱਚ ਵਹਿਮਾਂ-ਭਰਮਾਂ ਦੀ ਕੋਈ ਥਾਂ ਨਹੀਂ, ਇਸ ਸਿਰਲੇਖ ਹੇਠ ਇੱਕ ਲੇਖ ਲਿਖੋ।
Answers
Answer:
ਵਹਿਮ ਭਰਮ ਦੀ ਆਧਾਰਸ਼ਿਲਾ ਡਰ ਹੈ। ਜਦੋਂ ਵਿਅਕਤੀ ਵੱਖ-ਵੱਖ ਕੁਦਰਤੀ ਸ਼ਕਤੀਆਂ ਤੋਂ ਡਰਨ ਲੱਗਾ ਤਾਂ ਉਸਨੇ ਆਪਣੀ ਮਾਨਸਿਕ ਕਮਜ਼ੋਰੀ ਨੂੰ ਸਹਾਰਾ ਦੇਣ ਲਈ ਅਨੇਕਾਂ ਪੂਜਾ ਵਿਧੀਆਂ ਨੂੰ ਅਪਣਾਉਣਾ ਸ਼ੁਰੂ ਕੀਤਾ ਜਿਸ ਨਾਲ ਵੱਖੋ-ਵੱਖਰੇ ਵਹਿਮ ਭਰਮ ਦੀ ਪ੍ਰਚਲਿਤ ਹੋ ਗਏ। ਮਨੁੱਖ ਪ੍ਰਕਿਰਤੀ ਦੇ ਪ੍ਰਭਾਵ ਨੂੰ ਸਮਝਣੋਂ ਅਸਮਰੱਥ ਹੋਣ ਕਰ ਕੇ ਡਰਿਆ ਤੇ ਸਹਿਮਿਆ ਰਹਿੰਦਾ ਸੀ, ਜਦੋਂ ਉਹ ਹਰ ਜੜ੍ਹ ਵਸਤੂ ਵਿੱਚ ਕਿਸੇ ਭਲੀ ਜਾਂ ਚੰਦਰੀ ਆਤਮਾ ਦੀ ਹੋਂਦ ਨੂੰ ਮੰਨ ਦੇ ਉਸ ਦੇ ਚੰਗੇ ਪ੍ਰਭਾਵ ਨੂੰ ਗ੍ਰਹਿਣ ਕਰਨ ਤੇ ਚੰਦਰੇ ਤੋਂ ਮੁਕਤੇ ਹੋਣ ਲਈ ਕਈ ਰੀਤਾਂ ਤੇ ਟੂਣੇ ਕਰਿਆ ਕਰਦਾ ਸੀ ਤੇ ਹਰ ਘਟਨਾ ਕਿਸੇ ਗੈਵੀ ਸ਼ਕਤੀ ਕਰ ਕੇ ਵਾਪਰਦੀ ਹੈ ਤਾਂ ਵਿਸ਼ਵਾਸ ਰੱਖਦਾ ਸੀ ਤਾਂ ਅਨੇਕਾਂ ਵਹਿਮ ਭਰਮਾਂ ਦਾ ਜਨਮ ਹੋਇਆ।"[1] ਮਨੁੱਖ ਇੱਕ ਸਮਾਜਿਕ ਵਾਤਾਵਰਣ ਵਿੱਚ ਰਹਿੰਦਾ ਹੈ। ਵਿਸ਼ਵਾਸ ਇਸ ਵਾਤਾਵਰਣ ਦਾ ਮਹੱਤਵਪੂਰਨ ਭਾਗ ਹਨ ਜਿਹਨਾਂ ਵਿੱਚ ਸਭ ਕੁਝ ਸ਼ਾਮਿਲ ਹੈ ਜਿਸ ਨੂੰ ਅਸੀਂ ਵਹਿਮ, ਪਰੰਪਰਾ ਜਾ ਤੁਅੱਸਬ ਕਹਿੰਦੇ ਹਾਂ। ਡੰਡੀਜ਼ ਨੇ ਐਚ.ਜੇ. ਰੋਜ਼ ਦੇ ਹਵਾਲੇ ਨਾਲ ਕਿਹਾ ਹੈ ਕਿ ਵਹਿਮ ਉਨ੍ਹਾਂ ਵਿਸ਼ਵਾਸਾਂ ਤੇ ਵਿਹਾਰਾਂ ਦੀ ਪ੍ਰਵਾਨਗੀ ਹੈ ਜਿਹੜੇ ਨਿਰਾਧਾਰ ਹਲ ਅਤੇ ਪ੍ਰਬੁੱਧਤਾ ਦੀ ਉਸ ਅਵਸਥਾ ਨਾਲ ਮੇਲ ਨਹੀਂ ਖਾਂਦੇ, ਜਿਥੇ ਉਹ ਭਾਈਚਾਰਾ, ਜਿਸ ਨਾਲ ਇਹ ਸੰਬੰਧਿਤ ਹੁੰਦੇ ਹਨ ਪਹੁੰਚ ਚੁੱਕਾ ਹੁੰਦਾ ਹੈ। ਵਹਿਮ ਉਹ ਵਿਸ਼ਵਾਸ ਹੁੰਦੇ ਹਨ ਜਿਹਨਾਂ ਨੂੰ ਸਮਕਾਲੀ ਪੀੜ੍ਹੀ ਦੇ ਵਧੇਰੇ ਉਨਤ ਹਲਕੇ ਪ੍ਰਵਾਨ ਨਹੀਂ ਕਰਦੇ। ਵਿਸ਼ਵਾਸ ਤੇ ਵਹਿਮ ਇਕੋ ਸਿੱਕੇ ਦੇ ਦੋ ਪਾਸੇ ਹਨ ਜਿਹੜਾ ਸਿੰਕਾ ਸਾਨੂੰ ਪਰੰਪਰਾ ਤੋਂ ਪ੍ਰਾਪਤ ਹੋਇਆ ਹੈ।